IMG-LOGO
ਹੋਮ ਪੰਜਾਬ: ਗੁਰਪੁਰਬ ਮੌਕੇ ਦਿੱਲੀ ਚ ਵਿਸ਼ੇਸ਼ ਧਾਰਮਿਕ ਸਮਾਗਮ, PM ਮੋਦੀ ਨੇ...

ਗੁਰਪੁਰਬ ਮੌਕੇ ਦਿੱਲੀ ਚ ਵਿਸ਼ੇਸ਼ ਧਾਰਮਿਕ ਸਮਾਗਮ, PM ਮੋਦੀ ਨੇ ਕੀਤੀ ਸ਼ਿਰਕਤ

Admin User - Nov 24, 2026 10:39 AM
IMG

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਵਿਕਸਿਤ ਭਾਰਤ ਦਾ ਸੰਕਲਪ ਸਿੱਖ ਗੁਰੂ ਸਾਹਿਬਾਨ ਦੀ ਪ੍ਰੇਰਨਾ ਅਤੇ ਉਨ੍ਹਾਂ ਦੇ ਆਦਰਸ਼ਾਂ ਦੀ ਤਾਕਤ ਨਾਲ ਹੀ ਪੂਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪਰੰਪਰਾਵਾਂ ਅਤੇ ਵਿਰਾਸਤ ਨੂੰ ਅੱਗੇ ਵਧਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਦਿੱਲੀ ਦੇ ਲੋਕ ਨਿਵਾਸ ਵਿਖੇ ਕਰਵਾਏ ਗਏ ਸ਼ਬਦ ਕੀਰਤਨ ਸਮਾਗਮ ਵਿੱਚ ਸ਼ਾਮਲ ਹੋਏ। ਇਹ ਸਮਾਗਮ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੱਲੋਂ ਕਰਵਾਇਆ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਸਮਾਗਮ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਜਦੋਂ ਦੇਸ਼ ਸਾਹਮਣੇ ਰਾਸ਼ਟਰ ਨਿਰਮਾਣ ਦੇ ਵੱਡੇ ਸੰਕਲਪ ਹਨ ਅਤੇ ਵਿਕਸਿਤ ਭਾਰਤ ਦਾ ਟੀਚਾ ਹੈ ਤਾਂ ਇਹ ਸਫ਼ਰ ਗੁਰੂ ਸਾਹਿਬਾਨ ਦੀ ਪ੍ਰੇਰਨਾ ਅਤੇ ਉਨ੍ਹਾਂ ਦੇ ਆਦਰਸ਼ਾਂ ਦੀ ਤਾਕਤ ਨਾਲ ਹੀ ਪੂਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਤਿਹਾਸ ਦੇ ਔਖੇ ਦੌਰ ਵਿੱਚ ਵੀ ਸਿੱਖ ਗੁਰੂ ਸਾਹਿਬਾਨ ਨੇ ਰਾਸ਼ਟਰ ਦੀ ਰੱਖਿਆ ਦਾ ਸੰਕਲਪ ਜਿਊਂਦਾ ਰੱਖਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰਬਾਣੀ ਦਾ ਹਰ ਸ਼ਬਦ ਅਤੇ ਕੀਰਤਨ ਦੀ ਹਰ ਧੁਨ ਸਿਰਫ਼ ਸੰਗੀਤ ਨਹੀਂ, ਸਗੋਂ ਅਧਿਆਤਮਿਕ ਸਾਧਨਾ ਅਤੇ ਗਿਆਨ ਦੇ ਸਮੁੰਦਰ ਵਿੱਚ ਉਤਰਨ ਵਰਗਾ ਅਨੁਭਵ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ' ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਿਧਾਂਤ ਬਚਪਨ ਤੋਂ ਹੀ ਉਨ੍ਹਾਂ ਦੇ ਜੀਵਨ ਦਾ ਹਿੱਸਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.