IMG-LOGO
ਹੋਮ ਪੰਜਾਬ: ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ...

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ

Admin User - Nov 24, 2026 10:51 AM
IMG

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਲੋਕਾਂ ਸਮੇਤ ਦੁਨੀਆ ਭਰ ਵਿੱਚ ਵੱਸਦੀ ਸੰਗਤ ਨੂੰ ਵਧਾਈ ਦਿੱਤੀ ਹੈ। ਦੋਵਾਂ ਆਗੂਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਲੋਕਾਂ ਨੂੰ ਪਿਆਰ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦਾ ਮਹਾਨ ਫਲਸਫਾ ਦਿੱਤਾ ਹੈ। ਗੁਰੂ ਸਾਹਿਬ ਨੇ ਮਨੁੱਖ ਨੂੰ ਸੱਚ ਦੇ ਰਾਹ 'ਤੇ ਚੱਲਣ, ਜਾਤ-ਪਾਤ ਅਤੇ ਊਚ-ਨੀਚ ਤੋਂ ਉੱਪਰ ਉੱਠਣ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੀਵਨ ਜਿਊਣ ਦਾ ਸੰਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ। ਇਸ ਨਾਲ ਹੀ ਸਮਾਜ ਵਿੱਚ ਖੁਸ਼ਹਾਲੀ, ਬਰਾਬਰਤਾ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।


ਉੱਧਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਨੇਕੀ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।

ਸਪੀਕਰ ਨੇ ਕਿਹਾ ਕਿ ਹਰ ਮਨੁੱਖ ਨੂੰ ਇਮਾਨਦਾਰੀ ਨਾਲ ਮਿਹਨਤ ਕਰਕੇ ਹੱਕ-ਹਲਾਲ ਦੀ ਕਮਾਈ ਕਰਨੀ ਚਾਹੀਦੀ ਹੈ ਅਤੇ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਨਾਲ ਵੀ ਵੰਡ ਕੇ ਛਕਣਾ ਚਾਹੀਦਾ ਹੈ। ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀਆਂ ਯਾਤਰਾਵਾਂ ਦੌਰਾਨ ਲੋਕਾਂ ਨੂੰ ਸੱਚ ਬੋਲਣ, ਇਮਾਨਦਾਰੀ ਨਾਲ ਕਮਾਈ ਕਰਨ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ।


ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਮਨੁੱਖਤਾ ਨੂੰ ਦਿੱਤੀਆਂ ਸਿੱਖਿਆਵਾਂ ਅਤੇ ਅਧਿਆਤਮਿਕ ਗਿਆਨ ਦਾ ਕੋਈ ਮੁੱਲ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਮੁੱਚੀ ਦੁਨੀਆ ਨੂੰ ਖੁਸ਼ਹਾਲੀ, ਚੰਗੀ ਸਿਹਤ, ਆਪਸੀ ਪਿਆਰ ਅਤੇ ਸਦਭਾਵਨਾ ਦਾ ਅਸ਼ੀਰਵਾਦ ਬਖ਼ਸ਼ਣ। ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿਹਨਤ ਅਤੇ ਚੰਗੇ ਸੰਸਕਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾ ਰਹੇ ਹਨ ਅਤੇ ਦੇਸ਼ ਦਾ ਮਾਣ ਵਧਾ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.