IMG-LOGO
ਹੋਮ ਪੰਜਾਬ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ: 4 ਤਸਕਰੀ ਨੈੱਟਵਰਕਾਂ ਦਾ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ: 4 ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ

Admin User - Nov 25, 2026 02:58 PM
IMG

ਅੰਮ੍ਰਿਤਸਰ : ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਕਾਰੋਬਾਰਾਂ ਨੂੰ ਠੱਲ੍ਹ ਪਾਉਣ ਲਈ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਹਥਿਆਰਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਚਾਰ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ 7 ਤਸਕਰਾਂ ਨੂੰ ਕਾਬੂ ਕੀਤਾ ਹੈ।


ਪੰਜਾਬ ਪੁਲਿਸ ਦੇ ਮੁਖੀ (ਡੀਜੀਪੀ) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਨਾਜਾਇਜ਼ ਪਿਸਤੌਲ, 13 ਜ਼ਿੰਦਾ ਕਾਰਤੂਸ, 1.313 ਕਿਲੋਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।


ਪੁਲਿਸ ਦੀ ਮੁੱਢਲੀ ਤਫ਼ਤੀਸ਼ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਇਹ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਆਪਣੇ ਆਕਾਵਾਂ (ਹੈਂਡਲਰਾਂ) ਦੇ ਸਿੱਧੇ ਸੰਪਰਕ ਵਿੱਚ ਸਨ। ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਹੀ ਇਹ ਹਥਿਆਰ ਮੰਗਵਾਏ ਜਾਂਦੇ ਸਨ, ਜਿਨ੍ਹਾਂ ਨੂੰ ਅੱਗੇ ਸੂਬੇ ਦੇ ਅਪਰਾਧਿਕ ਅਨਸਰਾਂ ਤੱਕ ਪਹੁੰਚਾਇਆ ਜਾਣਾ ਸੀ।


ਇਸ ਮਾਮਲੇ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਥਾਣਾ ਰਣਜੀਤ ਐਵੇਨਿਊ ਵਿਖੇ ਵੱਖ-ਵੱਖ ਮੁਕੱਦਮੇ ਦਰਜ ਕਰ ਲਏ ਗਏ ਹਨ। ਪੁਲਿਸ ਅਧਿਕਾਰੀਆਂ ਅਨੁਸਾਰ, ਇਸ ਪੂਰੇ ਗਿਰੋਹ ਦੀਆਂ ਜੜ੍ਹਾਂ ਤੱਕ ਪਹੁੰਚਣ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਨੂੰ ਕਾਬੂ ਕਰਨ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.