ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਨਵੇਂ ਆਈ.ਪੀ.ਐੱਸ. ਪ੍ਰੋਬੇਸ਼ਨਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਵੇਂ ਸਫ਼ਰ ਅਤੇ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣਾ ਪੁਲਿਸ ਦੀ ਸਭ ਤੋਂ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਨੂੰ ਪਹਿਲ ਦਿੱਤੀ ਜਾਵੇ ਅਤੇ ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ।
CM ਮਾਨ ਨੇ ਨਵੇਂ ਅਧਿਕਾਰੀਆਂ ਨੂੰ ਇਮਾਨਦਾਰੀ, ਸਮਰਪਣ ਅਤੇ ਨਿਰਪੱਖਤਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਦਾ ਲੋਕਾਂ ਪ੍ਰਤੀ ਚੰਗਾ ਵਿਹਾਰ ਅਤੇ ਜਵਾਬਦੇਹੀ ਹੀ ਲੋਕਾਂ ਦਾ ਵਿਭਾਗ ਵਿੱਚ ਭਰੋਸਾ ਮਜ਼ਬੂਤ ਕਰਦੀ ਹੈ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਨਵੀਂ ਪੀੜ੍ਹੀ ਦੇ ਇਹ ਅਧਿਕਾਰੀ ਆਪਣੀ ਯੋਗਤਾ, ਮਿਹਨਤ ਅਤੇ ਨਵੀਂ ਸੋਚ ਨਾਲ ਪੰਜਾਬ ਪੁਲਿਸ ਨੂੰ ਹੋਰ ਮਜ਼ਬੂਤ ਬਣਾਉਣਗੇ ਅਤੇ ਸੂਬੇ ਵਿੱਚ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।
Get all latest content delivered to your email a few times a month.