IMG-LOGO
ਹੋਮ ਪੰਜਾਬ, ਰਾਸ਼ਟਰੀ, ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ 'ਚੋਂ ਪੰਜਾਬ ਦੇ ਤਿੰਨ...

ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ 'ਚੋਂ ਪੰਜਾਬ ਦੇ ਤਿੰਨ ਵਿਅਕਤੀ ਲਾਪਤਾ, ਨਨਕਾਣਾ ਸਾਹਿਬ ਤੋਂ ਪੰਜਾ ਸਾਹਿਬ ਜਾਂਦੇ ਸਮੇਂ ਹੋਏ ਗਾਇਬ

Admin User - Nov 26, 2026 06:54 PM
IMG

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਪੰਜਾਬ ਨਾਲ ਸਬੰਧਤ ਤਿੰਨ ਵਿਅਕਤੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਇਹ ਤਿੰਨੋਂ ਸ਼ਰਧਾਲੂ 25 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਵੱਲ ਜਾਂਦੇ ਸਮੇਂ ਰਸਤੇ ਵਿੱਚ ਜਥੇ ਤੋਂ ਵੱਖ ਹੋ ਗਏ। ਕਾਫ਼ੀ ਭਾਲ ਦੇ ਬਾਵਜੂਦ ਉਨ੍ਹਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।

ਲਾਪਤਾ ਹੋਏ ਸ਼ਰਧਾਲੂਆਂ ਦੀ ਪਛਾਣ ਬਿੱਕਰ ਸਿੰਘ, ਵਾਸੀ ਜਲੰਧਰ, ਬਿਕਰਮਜੀਤ ਸਿੰਘ, ਵਾਸੀ ਤਰਨਤਾਰਨ ਅਤੇ ਹਰਪ੍ਰੀਤ ਸਿੰਘ, ਵਾਸੀ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ।

ਇਸ ਘਟਨਾ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਚਿੰਤਾ ਜਤਾਈ ਹੈ। ਕਮੇਟੀ ਵੱਲੋਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਤਿੰਨਾਂ ਲਾਪਤਾ ਸ਼ਰਧਾਲੂਆਂ ਦੀ ਭਾਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ 2,339 ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਗਿਆ ਸੀ। 22 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਪਹੁੰਚਣ ਤੋਂ ਬਾਅਦ ਜਥਾ ਦੋ ਦਿਨ ਉੱਥੇ ਠਹਿਰਿਆ ਸੀ। ਇਸ ਮਗਰੋਂ 25 ਨਵੰਬਰ ਨੂੰ ਸ੍ਰੀ ਪੰਜਾ ਸਾਹਿਬ ਲਈ ਰਵਾਨਗੀ ਦੌਰਾਨ ਤਿੰਨ ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਘਟਨਾ ਵਾਪਰੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.