ਤਾਜਾ ਖਬਰਾਂ
ਇਲਾਕੇ ਦੇ ਕੌਂਸਲਰ ਅਰਵਿੰਦਰ ਸਿੰਘ ਕਾਨਪੁਰੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਰੀਬ 9:30 ਵਜੇ ਕੁਲਦੀਪ ਸਿੰਘ ਦੇ ਕਤਲ ਦੀ ਖ਼ਬਰ ਮਿਲੀ ਸੀ। ਇਸ ਤੋਂ ਬਾਅਦ ਉਹ ਤੁਰੰਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਦੀ ਪਤਨੀ ਸਰੀਰਕ ਤੌਰ ’ਤੇ ਚੱਲਣ-ਫਿਰਨ ਤੋਂ ਅਸਮਰੱਥ ਹਨ ਅਤੇ ਉਨ੍ਹਾਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਕੁਲਦੀਪ ਸਿੰਘ ਹੀ ਨਿਭਾਉਂਦੇ ਸਨ। ਕੌਂਸਲਰ ਮੁਤਾਬਕ ਜਾਇਦਾਦ ਅਤੇ ਪਰਿਵਾਰਕ ਝਗੜੇ ਕਾਰਨ ਕੁਲਦੀਪ ਸਿੰਘ ਨੇ ਆਪਣੇ ਪੁੱਤਰ ਨੂੰ ਜਾਇਦਾਦ ਤੋਂ ਬੇਦਖਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਹ ਪਰਿਵਾਰ ਤੋਂ ਵੱਖ ਰਹਿ ਰਿਹਾ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਪੁੱਤਰ ਦੋ ਦਿਨ ਪਹਿਲਾਂ ਵੀ ਘਰ ਆਇਆ ਸੀ, ਪਰ ਕਤਲ ਦੀ ਘਟਨਾ ਤੋਂ ਬਾਅਦ ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਪੁੱਤਰ ਉੱਥੇ ਮੌਜੂਦ ਨਹੀਂ ਸੀ। ਇਸ ਕਾਰਨ ਉਸ ’ਤੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।
ਥਾਣਾ ਮੁਖੀ ਸਰਦਾਰਾ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਕਤਲ ਸਬੰਧੀ ਸੂਚਨਾ ਮਿਲਦੇ ਹੀ ਟੀਮ ਮੌਕੇ ’ਤੇ ਪਹੁੰਚ ਗਈ ਸੀ। ਉਨ੍ਹਾਂ ਅਨੁਸਾਰ ਵਾਰਦਾਤ ਦੌਰਾਨ ਤਿੰਨ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਦੀ ਲਪੇਟ ਵਿੱਚ ਆਉਣ ਕਾਰਨ ਕੁਲਦੀਪ ਸਿੰਘ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਕਾਰਨ ਪਰਿਵਾਰਕ ਮੈਂਬਰ ਸਦਮੇ ਵਿੱਚ ਹਨ। ਪੁਲਿਸ ਵੱਲੋਂ ਉਨ੍ਹਾਂ ਦੇ ਬਿਆਨ ਦਰਜ ਕਰਕੇ ਤਕਨੀਕੀ ਸਬੂਤਾਂ ਸਮੇਤ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਅਸਲ ਕਾਰਨਾਂ ਅਤੇ ਇਸ ਵਾਰਦਾਤ ਵਿੱਚ ਸ਼ਾਮਲ ਵਿਅਕਤੀ ਬਾਰੇ ਪੁਲਿਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।
Get all latest content delivered to your email a few times a month.