2020-03-20 18:33:03 ( ਖ਼ਬਰ ਵਾਲੇ ਬਿਊਰੋ )
ਐੱਸ.ਏ.ਐੱਸ. ਨਗਰ, 20 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰੋਨਾਵਾਇਰਸ ਦੇ ਪ੍ਰਕੋਪ ਕਾਰਨ ਅਕਾਦਮਿਕ ਸਾਲ 2019-20 ਦੀਆਂ ਪੰਜਵੀ ਸ਼੍ਰੇਣੀ, ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਵਿੱਚੋਂ ਪੰਜਾਬ ਸਰਕਾਰ ਵੱਲੋਂ ਜਾਰੀ ਹੋਏ ਆਦੇਸ਼ਾਂ ਕਾਰਨ ਮੁਲਤਵੀ ਕੀਤੀਆਂ 20 ਮਾਰਚ ਤੋਂ 31 ਮਾਰਚ ਦੌਰਾਨ ਹੋਣ ਵਾਲੀਆਂ ਪ੍ਰੀਖਿਆਵਾਂ ਲਈ, ਸਿੱਖਿਆ ਬੋਰਡ ਵੱਲੋਂ ਸਮੁੱਚੀ ਡੇਟਸ਼ੀਟ ਤਬਦੀਲੀਆਂ ਨਾਲ ਮੁੜ ਤੋਂ ਜਾਰੀ ਕਰ ਦਿੱਤੀ ਗਈ ਹੈ|
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਸੂਚਨਾਂ ਅਨੁਸਾਰ ਪੰਜਵੀਂ ਸ਼੍ਰੇਣੀ, ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀ ਸ਼੍ਰੇਣੀ ਦੀਆਂ ਡੇਟਸ਼ੀਟਾ ਵਿੱਚ ਤਬਦੀਲੀ ਕਰਦਿਆਂ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਪਹਿਲੀ ਅਪ੍ਰੈਲ ਤੋਂ 3 ਅਪ੍ਰੈਲ 2020 ਤੱਕ, ਦਸਵੀਂ ਸ਼੍ਰੇਣੀ ਦੀ ਪ੍ਰੀਖਿਆ 3 ਅਪ੍ਰੈਲ ਤੋਂ 23 ਅਪ੍ਰੈਲ 2020 ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 3 ਅਪ੍ਰੈਲ ਤੋਂ 13 ਅਪ੍ਰੈਲ 2020 ਤੱਕ ਪਹਿਲਾਂ ਨਿਰਧਾਰਤ ਪ੍ਰੀਖਿਆ ਕੇਂਦਰਾਂ ਤੇ ਹੀ ਕਰਵਾਈ ਜਾਵੇਗੀ| ਇਨ੍ਹਾਂ ਵਿਸਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਸ਼ਡਿਊਲ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ| ਇਸ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬ-ਸਾਈਟ www.pseb.ac.in ਤੇ ਵੀ ਉਪਲਬਧ ਹੈ|