2020-03-24 10:14:01 ( ਖ਼ਬਰ ਵਾਲੇ ਬਿਊਰੋ )
ਵਿਸ਼ਵ ਹੈਲਥ ਸੰਸਥਾ (WHO) ਨੇ ਦੁਨੀਆਂ ਭਰ ਵਿੱਚ ਫੈਲੀ ਕਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਾਅਦ ਇਸ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਵੱਲੋਂ ਕਈ ਸੂਬਿਆਂ ਵਿੱਚ ਲੋਕਡਾਊਨ ਤੇ ਕਰਫਿਊ ਵਰਗੀਆਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਦੇਖਦਿਆਂ ਭਾਰਤ ਦੀ ਸ਼ਲਾਘਾ ਕੀਤੀ ਹੈ । WHO ਨੇ ਕਿਹਾ ਹੈ ਕਿ ਭਾਰਤ ਤੋਂ ਵੱਡੀਆਂ ਉਮੀਦਾਂ ਹਨ ਕਿਉਂਕਿ ਇਸ ਨੇ ਪਹਿਲਾਂ ਚੇਚਕ ਅਤੇ ਪੋਲੀਓ ਵਰਗੀਆਂ ਬਿਮਾਰੀਆਂ ਨੂੰ ਖਤਮ ਕਰਨ ਚ ਸਮਰੱਥਾ ਦਿਖਾਈ ਹੈ ।