ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਨੇ ਫੇਲ ਕੀਤੀ ਕਿਸਾਨ ਅੰਦੋਲਨ ਨੂੰ ਖਾਲਿਸਤਾਨੀ ਰੰਗ ਦੇਣ ਦੀ ਸਾਜਿਸ਼ - ਜਗਰਾਜ ਰੰਧਾਵਾ ਯੂ ਐਸ ਏ
2020-12-01 19:14:30 ( ਖ਼ਬਰ ਵਾਲੇ ਬਿਊਰੋ
)
ਮਹਿਲ ਕਲਾਂ 01 ਦਸੰਬਰ (ਗੁਰਸੇਵਕ ਸਿੰਘ ਸਹੋਤਾ)-
ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਨੌਜਵਾਨ ਆਗੂ ਜਗਰਾਜ ਸਿੰਘ ਰੰਧਾਵਾ ਬੀਹਲਾ (ਯੂ ਐਸ ਏ) ਨੇ ਫੋਨ ਰਾਹੀਂ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਕਿਸਾਨੀ ਅਤੇ ਕਿਸਾਨ ਦੇ ਹਿੱਤ ਲਈ ਹਰਿਆਣਾ 'ਤੇ ਕੇਂਦਰ ਸਰਕਾਰ ਨਾਲ ਟੱਕਰ ਲੈ ਸਕਦੇ ਹਨ। ਮੁੱਖ ਮੰਤਰੀ ਦੀ ਦੂਰ ਅੰਦੇਸ਼ੀ ਅਤੇ ਯੋਗਤਾ ਹੀ ਹੈ ਜਿਸਨੇ ਕਿਸਾਨ ਅੰਦੋਲਨ ਨੂੰ ਖਾਲੀਸਤਾਨੀ ਰੰਗ ਦੇਣ ਦੀ ਕੇਂਦਰ ਸਰਕਾਰ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਸੱਚਾ ਦੇਸ਼ ਭਗਤ ਅਤੇ ਕਿਸਾਨਾ ਦਾ ਹਮਦਰਦ ਸਿਆਸੀ ਆਗੂ ਦਸਦਿਆਂ ਕਿਹਾ ਕਿ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਹੀ ਨਹੀਂ ਬਲਕਿ ਦੇਸ਼ ਪੱਧਰ ਤੇ ਕਿਸਾਨ ਆਗੂ ਵਜੋਂ ਉਭਰ ਕੇ ਸਾਹਮਣੇ ਆਏ ਹਨ। ਪੰਜਾਬ ਦੇ ਕਿਸਾਨ ਚੰਗੀ ਤਰਾਂ ਸਮਝਦੇ ਹਨ ਕਿ ਉਹਨਾਂ ਦਾ ਭਵਿੱਖ ਸਿਰਫ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ 'ਚ ਹੀ ਸੁਰੱਖਿਅਤ ਹੈ। ਉਹਨਾਂ ਭਰੋਸਾ ਜਤਾਇਆ ਕਿ ਜਲਦੀ ਹੀ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਮੂਹ ਕਿਸਾਨ ਕੇਂਦਰ ਦੀ ਕਿਸਾਨ ਵਿਰੋਧੀ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਣਗੇ। ਉਹਨਾਂ ਕਿਸਾਨਾਂ ਦੇ ਗੁੱਸੇ ਦੇ ਕਾਰਨ ਬਣੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਕਿਸੇ ਵੀ ਲਿਹਾਜ ਨਾਲ ਕਿਸਾਨ ਦੇ ਹਿੱਤ ਵਿਚ ਨਾ ਦੱਸਦੇ ਹੋਏ ਕਿਹਾ ਕਿ ਇਹ ਕਾਨੂੰਨ ਕਿਸਾਨ ਨੂੰ ਕਾਰਪੋਰੇਟ ਕੰਪਨੀਆਂ ਦੇ ਅੱਗੇ ਸਮਰਪਣ ਕਰਨ ਲਈ ਮਜਬੂਰ ਕਰ ਦੇਣਗੇ। ਕੇਂਦਰ ਸਰਕਾਰ ਨੇ ਇਹਨਾਂ ਕਾਨੂੰਨਾਂ ਸਬੰਧੀ ਡਰਾਫਟ ਬਾਰੇ ਕਿਸਾਨਾ ਨੂੰ ਭਰੋਸੇ ਵਿੱਚ ਲੈਣਾ ਜਰੂਰੀ ਨਹੀਂ ਸਮਝਿਆ ਜੋ ਕਿ ਸਾਬਿਤ ਕਰਦਾ ਹੈ ਕਿ ਇਹ ਕਾਨੂੰਨ ਵੱਡੇ ਕਾਰਪੋਰੇਟ ਘਰਾਣਿਆ ਦੇ ਵਿੱਤੀ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਬਣਾਏ ਗਏ ਹਨ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ।