2020-12-04 17:51:10 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ :- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਅੰਦੋਲਨ ਤੇ ਉੱਤਰੀਆਂ ਕਿਸਾਨ ਜਥੇਬੰਦੀਆਂ ਨਾਲ ਭਾਵੇਂ ਕੇਂਦਰ ਸਰਕਾਰ ਗੱਲਬਾਤ ਰਾਹੀਂ ਹੱਲ ਕੱਢਣ ਦੇ ਜਤਨ ਕਰ ਰਹੀ ਹੈ । ਪਰ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਇਹੋ ਦੋਸ਼ ਲਾਇਆ ਜਾ ਰਿਹਾ ਹੈ ਕਿ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਖੱਜਲ ਖੁਆਰ ਕਰ ਰਹੀ ਹੈ । ਭਾਵੇਂ ਕਿਸਾਨ ਜਥੇਬੰਦੀਆਂ ਨਾਲ ਕੇਂਦਰ ਸਰਕਾਰ ਵੱਲੋਂ ਭਲਕੇ 5 ਦਸੰਬਰ ਨੂੰ ਪੰਜ ਵੀ ਮੀਟਿੰਗ ਫਿਰ ਰੱਖੀ ਗਈ ਹੈ ।ਪਰ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅੈਲਾਨ ਕਰ ਦਿੱਤਾ ਹੈ । ਕਿਸਾਨ ਜਥੇਬੰਦੀਆਂ ਨੇ ਇਹ ਐਲਾਨ ਕਰ ਦਿੱਤਾ ਕਿ 5 ਦਸੰਬਰ ਨੂੰ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ ,7 ਦਸੰਬਰ ਨੂੰ ਵੱਖ ਵੱਖ ਵਰਗਾਂ ਦੀਆ ਸਨਮਾਨਤ ਸ਼ਖਸੀਅਤਾਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਐਵਾਰਡਾਂ ਨੂੰ ਰੋਸ ਵਜੋਂ ਵਾਪਸ ਕੀਤਾ ਜਾਵੇਗਾ ਅਤੇ 8 ਦਸੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ । ਇਸ ਦੇ ਨਾਲ ਹੀ ਟੋਲ ਪਲਾਜ਼ਿਅਾਂ ਨੌਵੇਂ ਮੁਕੰਮਲ ਬੰਦ ਕਰਵਾਇਆ ਜਾਵੇਗਾ । ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿੱਚ ਪਹਿਲਾਂ ਹੀ ਟੌਲ ਪਲਾਜ਼ੇ ਬੰਦ ਹਨ ।