ਬੂਟ ਪਿੰਡ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ
2020-12-04 20:25:39 ( ਖ਼ਬਰ ਵਾਲੇ ਬਿਊਰੋ )
ਕਪੂਰਥਲਾ, 4 ਦਸੰਬਰ
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਬੂਟ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਦੌਰਾਨ ਐਸ ਡੀ ਐਮ ਕਪੂਰਥਲਾ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ ਪਰ ਲੋਕਾਂ ਤੇ ਵਿਸ਼ੇਸ਼ ਕਰਕੇ ਮਾਪਿਆਂ ਦੀ ਸਰਗਰਮ ਭੂਮਿਕਾ ਤੋਂ ਬਿਨਾਂ ਇਸ ਸਮਾਜਿਕ ਕੋਹੜ ਨੂੰ ਖਤਮ ਕਰਨਾ ਸੰਭਵ ਨਹੀਂ।
ਉਨਾਂ ਕਿਹਾ ਕਿ ਮਾਪਿਅਾਂ ਨੂੰ ਆਪਣੇ ਬੱਚਿਆਂ ਦੀ ਸੰਗਤ ਤੇ ਉਨਾਂ ਦੀਆਂ ਗਤੀਵਿਧੀਆਂ 'ਤੇ ਕਰੜੀ ਨਿਗਰਾਨੀ ਰੱਖਣੀ ਚਾਹੀਦੀ ਹੈ ਅਤੇ ਨੈਤਿਕ ਕਦਰਾਂ ਕੀਮਤਾਂ ਬਾਰੇ ਜਾਣੂੰ ਕਰਵਾਉਣਾ ਚਾਹੀਦਾ ਹੈ।
ਇਸ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਵੀ ਨਸ਼ੇ ਦੀ ਰੋਕਥਾਮ ਬਾਰੇ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ ਗਈ। ਨਹਿਰੂ ਯੁਵਾ ਕੇਂਦਰ ਨਾਲ ਜੁੜੇ ਵਿਦਿਆਰਥੀਆਂ ਵਲੋਂ ਨਾਟਕ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਕੈਪਸ਼ਨ- ਕਪੂਰਥਲਾ ਦੇ ਪਿੰਡ ਬੂਟ ਵਿਖੇ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦੇ ਹੋਏ ਐਸ ਡੀ ਐਮ ਵਰਿੰਦਰਪਾਲ ਸਿੰਘ ਬਾਜਵਾ ।