2021-01-07 13:16:35 ( ਖ਼ਬਰ ਵਾਲੇ ਬਿਊਰੋ )
ਵਾਸ਼ਿੰਗਟਨ :- ਅਮਰੀਕਾ ਦੇ ਸਾਬਕਾ ਬਣ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਕੰਮਕਾਜ ਦੇ ਆਖ਼ਰੀ ਦਿਨਾਂ ਵਿਚ ਅਮਰੀਕਾ ਵਿਚ ਇਕ ਵਾਰ ਫਿਰ ਹਿੰਸਾ ਦਾ ਰੂਪ ਧਾਰ ਲਿਆ। ਵਾਸ਼ਿੰਗਟਨ ਸਥਿਤ ਕੈਪੀਟਲ ਹਿੱਲ ਵਿੱਚ ਡੋਨਲਡ ਟਰੰਪ ਦੇ ਸਮਰਥਕਾਂ ਨੇ ਜ਼ਬਰਦਸਤ ਹੰਗਾਮਾ ਕੀਤਾ। ਸੂਤਰਾਂ ਅਨੁਸਾਰ ਹਜ਼ਾਰਾਂ ਦੀ ਗਿਣਤੀ ਵਿੱਚ ਟਰੰਪ ਸਮਰਥਕ ਹਥਿਆਰਾਂ ਸਮੇਤ ਕੈਪੀਟਲ ਹਿੱਲ ਵਿੱਚ ਘੁਸ ਗਏ ਜਿੱਥੇ ਤੋੜਫੋੜ ਕੀਤੀ ਗਈ ਅਤੇ ਕਬਜ਼ਾ ਕਰ ਲਿਆ। ਇਸ ਦੌਰਾਨ ਸੁਰੱਖਿਆ ਬਲਾਂ ਵੱਲੋਂ ਹਮਲਾਵਰਾ ਨੂੰ ਬਾਹਰ ਕੱਢ ਕੇ ਵਾਸ਼ਿੰਗਟਨ ਹਿੱਲ ਨੂੰ ਸੁਰੱਖਿਅਤ ਕੀਤਾ। ਇਸ ਹਿੰਸਾ ਵਿਚ ਚਾਰ ਲੋਕਾਂ ਦੇ ਮਰਨ ਦੀ ਪੁਸ਼ਟੀ ਕੀਤੀ ਗਈ ਹੈ ਸੂਤਰਾਂ ਅਨੁਸਾਰ ਵਾਸ਼ਿੰਗਟਨ ਦੇ ਕੈਪੀਟਲ ਹਿੱਲ ਵਿੱਚ ਇਲੈਕਟੋਰਲ ਕਾਲਜ ਦੀ ਪ੍ਰਕਿਰਿਆ ਚੱਲ ਰਹੀ ਸੀ ਜਿਸ ਦੇ ਤਹਿਤ ਜੋ ਬਾਈਡਨ ਦੇ ਰਾਸ਼ਟਰਪਤੀ ਬਣਨ ਦੀ ਮੋਹਰ ਦੀ ਤਿਆਰੀ ਸੀ ਇਸ ਦੌਰਾਨ ਹਜ਼ਾਰਾਂ ਦੀ ਸੰਖਿਆ ਵਿੱਚ ਟਰੰਪ ਸਮਰਥਕਾਂ ਨੇ ਵਾਸ਼ਿੰਗਟਨ ਵਿਚ ਮਾਰਚ ਕੱਢਿਆ ਅਤੇ ਕੈਪੀਟਲ ਹਿੱਲ ਤੇ ਹੱਲਾ ਬੋਲ ਦਿੱਤਾ ਇਸ ਦੌਰਾਨ ਟਰੰਪ ਦੇ ਸਮਰਥਕਾਂ ਵੱਲੋਂ ਡੋਨਲਡ ਟਰੰਪ ਨੂੰ ਸੱਤਾ ਵਿਚ ਬਣਾਈ ਰੱਖਣ ਅਤੇ ਦੁਬਾਰਾ ਵੋਟਾਂ ਦੀ ਗਿਣਤੀ ਕਰਾਉਣ ਦੀ ਮੰਗ ਕੀਤੀ ਜਾ ਰਹੀ ਸੀ ਇਸ ਸੰਬੰਧੀ ਪੁਲੀਸ ਨੇ ਦੱਸਿਆ ਕਿ ਹਿੰਸਾ ਦੌਰਾਨ ਇਕ ਮਹਿਲਾ ਦੀ ਮੌਤ ਪੁਲੀਸ ਦੀ ਗੋਲੀ ਲੱਗਣ ਨਾਲ ਹੋਈ ਹੈ ਅਤੇ ਕਈ ਪੁਲੀਸ ਕਰਮਚਾਰੀ ਵੀ ਜ਼ਖਮੀ ਹੋਏ ਹਨ ,ਜਿਨ੍ਹਾਂ ਚੋਂ ਤਿੰਨ ਦੀ ਹਸਪਤਾਲ ਜਾ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਹਿੰਸਾ ਤੋਂ ਬਾਅਦ ਅਮਰੀਕਾ ਦੇ ਵਾਸ਼ਿੰਗਟਨ ਵਿੱਚ ਪਬਲਿਕ ਐਮਰਜੈਂਸੀ ਲਗਾ ਦਿੱਤੀ ਗਈ ਹੈ ਜੋ ਕਿ 15 ਦਿਨਾਂ ਲਈ ਵਧਾਈ ਜਾ ਸਕਦੀ ਹੈ। ਇਸ ਮਾਮਲੇ ਸੰਬੰਧੀ ਨਵੇਂ ਬਣੇ ਰਾਸ਼ਟਰਪਤੀ ਜੋ ਬਾਈਡਨ, ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਪੂਰੇ ਮਾਮਲੇ ਦੀ ਨਿੰਦਾ ਕੀਤੀ ਹੈ ਅਤੇ ਇਸ ਪੂਰੇ ਮਾਮਲੇ ਲਈ ਡੋਨਲਡ ਟਰੰਪ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਟਰੰਪ ਨੂੰ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੌਰਾਨ ਡੋਨਲਡ ਟਰੰਪ ਨੇ ਟਵਿੱਟਰ ਤੇ ਇਕ ਵੀਡੀਓ ਜਾਰੀ ਕੀਤੀ ਜਿਸ ਵਿੱਚ ਸਮਰਥਕਾਂ ਨੂੰ ਘਰ ਵਾਪਸ ਜਾਣ ਦੀ ਅਪੀਲ ਕੀਤੀ ਅਤੇ ਵੀਡੀਓ ਵਿਚ ਚੋਣਾਂ ਨੂੰ ਲੈ ਕੇ ਫਰਜ਼ੀ ਦਾਅਵੇ ਕਰਦੇ ਨਜ਼ਰ ਆਏ ਅਤੇ ਬਾਅਦ ਵਿੱਚ ਵੀਡੀਓ ਨੂੰ ਹਟਾ ਦਿੱਤਾ ਗਿਆ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਵਾਸ਼ਿੰਗਟਨ ਵਿੱਚ ਹੋਈ ਹਿੰਸਾ ਤੇ ਚਿੰਤਾ ਪ੍ਰਗਟ ਕੀਤੀ ਹੈ।