ਖੇਤੀ ਕਾਨੂੰਨਾਂ ਨੂੰ ਹੋਲਡ ਕਰ ਲਿਆ ਜਾਵੇ- SC
2021-01-11 12:26:56 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ 11 ਜਨਵਰੀ
ਸਿੰਘੂ ਬਾਰਡਰ ਤੇ 47ਵੇ ਦਿਨ ਤੋਂ ਡਟੇ ਕਿਸਾਨਾਂ ਦੇ ਮੁੱਦੇ ਤੇ ਸੁਪਰੀਮ ਕੋਰਟ ਵੱਲੋਂ ਅੱਜ ਅਹਿਮ ਸੁਣਵਾਈ ਕੀਤੀ ਜਾਵੇਗੀ। ਇਹ ਸੁਣਵਾਈ ਚੀਫ਼ ਜਸਟਿਸ ਬੋਬਡੇ ਦੀ ਅਗਵਾਈ ਵਾਲੀ ਬੈਂਚ ਵੱਲੋਂ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਅੱਜ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਉਹ ਖੇਤੀ ਕਾਨੂੰਨ ਹੋਲਡ ਕਰਦੇ ਹੋ ਜਾਂ ਨਹੀਂ ਜੇਕਰ ਨਹੀਂ ਕਰਦੇ ਤਾਂ ਸੁਪਰੀਮ ਕੋਰਟ ਵੱਲੋਂ ਹੋਲਡ ਕੀਤੇ ਜਾਣਗੇ। ਸੁਪਰੀਮ ਕੋਰਟ ਨੇ ਕਿਹਾ ਕਿ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ ਉਦੋਂ ਤਕ ਖੇਤੀ ਕਾਨੂੰਨਾਂ ਨੂੰ ਹੋਲਡ ਕਰ ਲਿਆ ਜਾਵੇ।ਅੱਜ ਦੀ ਸੁਣਵਾਈ ਦੌਰਾਨ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਪੱਖ ਰੱਖਿਆ ਜਾਵੇਗਾ। ਵੇਖਣਾ ਹੋਵੇਗਾ ਕਿ ਅੱਜ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਕੀ ਅਹਿਮ ਫ਼ੈਸਲਾ ਕੀਤਾ ਜਾਂਦਾ ਹੈ