2021-01-14 19:12:21 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ 14 ਜਨਵਰੀ - ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨ ਤੇ ਰੋਕ ਲਗਾਉਣ ਤੋਂ ਬਾਅਦ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਹੋਣ ਵਾਲੀ ਮੀਟਿੰਗ ਸ਼ੁੱਕਰਵਾਰ ਯਾਨੀ ਕਿ ਕੱਲ ਦੁਪਹਿਰ 12ਵਜੇ ਹੋਵੇਗੀ। ਇਸ ਸਬੰਧੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਵੀ ਬਿਆਨ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ 8 ਮੀਟਿੰਗਾਂ ਹੋ ਚੁੱਕੀਆਂ ਹਨ ਜੋ ਕਿ ਬੇਸਿੱਟਾ ਰਹੀਆਂ ਸਨ।ਵੇਖਣਾ ਹੋਵੇਗਾ ਕਿ ਇਸ ਮੀਟਿੰਗ ਵਿੱਚ ਕੀ ਹੱਲ ਨਿਕਲੇਗਾ।