2021-01-15 14:43:29 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਚੱਲ ਰਿਹਾ ਹੈ। ਇਸ ਮੌਕੇ ਚੰਡੀਗੜ੍ਹ ਪੁਲੀਸ ਨੇ ਰਾਜ ਭਵਨ ਨੂੰ ਜਾਣ ਵਾਲੇ ਸਾਰੇ ਰਸਤਿਆਂ ਤੇ ਸਖ਼ਤ ਸੁਰੱਖਿਆ ਪ੍ਰਬੰਧ ਕਰਕੇ ਨਾਕਾਬੰਦੀ ਕੀਤੀ ਹੋਈ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਇੱਕ ਨਵਾਂ ਰਾਹ ਦਿਖਾਵੇਗਾ ਜਿਸ ਨਾਲ ਭਾਜਪਾ ਦਾ ਰਾਜ ਖਤਮ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫੰਡ (ਆਰ ਡੀ ਐਫ)1200 ਕਰੋੜਾਂ ਰੁਪਏ ਰੋਕੇ ਹੋਏ ਹਨ,ਜਿਨ੍ਹਾਂ ਫੰਡਾਂ ਨੂੰ ਜਾਰੀ ਕਰਵਾਉਣ ਲਈ ਉਹ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਮਿਲੇ ਤਾਂ ਉਨ੍ਹਾਂ ਕਿਹਾ ਕਿ ਪੰਜਾਬੀ ਕੇਂਦਰ ਸਰਕਾਰ ਦੇ ਖ਼ਿਲਾਫ਼ ਬੋਲਦੇ ਹਨ।ਉਨ੍ਹਾਂ ਕਿਹਾ ਕਿ ਜਦੋਂ ਵੀ ਜਨਤਾ ਨਾਲ ਧੱਕਾ ਹੋਇਆ ਹੈ ਤਾਂ ਹਮੇਸ਼ਾ ਪੰਜਾਬੀ ਹਕੂਮਤਾਂ ਦੇ ਖ਼ਿਲਾਫ਼ ਲੜੇ ਹਨ।ਇਸ ਮੌਕੇ ਕਾਂਗਰਸੀ ਬੁਲਾਰਿਆਂ ਨੇ ਅਕਾਲੀ ਦਲ ਤੇ ਖੇਤੀ ਕਾਨੂੰਨਾਂ ਤੇ ਦੋਗਲੀ ਰਾਜਨੀਤੀ ਕਰਨ ਦੇ ਵੀ ਦੋਸ਼ ਲਾਏ ਹਨ।ਇਸ ਮੌਕੇ ਬਲਬੀਰ ਸਿੰਘ ਸਿੱਧੂ, ਗੁਰਮੀਤ ਸਿੰਘ ਰਾਣਾ ਸੋਢੀ, ਲਾਲ ਸਿੰਘ, ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਕਾਂਗਰਸ ਦੀ ਹੋਰ ਵੀ ਲੀਡਰਸ਼ਿਪ ਮੌਜੂਦ ਹੈ।