2021-01-17 16:31:52 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ 17 ਜਨਵਰੀ :-ਕਿਸਾਨੀ ਅੰਦੋਲਨ ਦੌਰਾਨ ਹਰਿਆਣਾ ਚ ਮੁੱਖ ਮੰਤਰੀ ਦੇ ਪ੍ਰੋਗਰਾਮ ਦੌਰਾਨ ਉਨ੍ਹਾਂ ਦੀ ਸਟੇਜ ਤੇ ਕਬਜ਼ਾ ਕਰਕੇ ਪ੍ਰਦਰਸ਼ਨ ਕਰਨ ਵਾਲੇ ਕਿਸਾਨ ਆਗੂ ਗੁਰਨਾਮ ਸਿੰਘ ਚਡੁਿਨੀ ਦੀ ਅਗਵਾਈ ਚ ਹੋਈ ਮੀਟਿੰਗ ਚ ਅੱਜ ਵੱਡੇ ਫੈਸਲੇ ਲਏ ਗਏ । ਮੀਟਿੰਗ ਦੌਰਾਨ ਕਈ ਕਿਸਾਨ ਜਥੇਬੰਦੀਆਂ ,ਰਾਜਨੀਤਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾਂ ਗਾਇਕਾਂ,ਅਦਾਕਾਰਾਂ ਤੇ ਧਾਰਮਿਕ ਸੰਸਥਾਵਾਂ ਨੂੰ NIA ਵੱਲੋਂ ਨੋਟਿਸ ਭੇਜੇ ਗਏ ਨੋਟਿਸਾ ਦਾ ਗੰਭੀਰ ਨੋਟਿਸ ਲਿਆ। ਦਿੱਲੀ ਦੇ ਲਾਅ ਭਵਨ ਚ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦੀ ਅਗਵਾਈ ਚ ਹੋਈ ਮੀਟਿੰਗ ਵਿੱਚ ਕਾਂਗਰਸ ਸਾਂਸਦ ਗੁਰਜੀਤ ਔਜਲਾ ਤੇ ਜਸਵੀਰ ਡਿੰਪਾ ,ਅਕਾਲੀ ਦਲ ਡੈਮੋਕਰੇਟਿਕ ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਵਿਧਾਇਕ ਸੁਖਪਾਲ ਖਹਿਰਾ,ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਸੇਵਾ ਸਿੰਘ ਸੇਖਵਾ ਵੀ ਮੀਟਿੰਗ ‘ਚ ਸ਼ਾਮਿਲ ਹੋਏ ॥ ਅਕਾਲੀ ਦਲ ਡੈਮੋਕਰੇਟਿਕ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ "ਖ਼ਬਰ ਵਾਲੇ ਡਾਟਕਾਮ" ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨ ਅੰਦੋਲਨ ‘ਨੂੰ ਕਮਜ਼ੋਰ ਕਰਨ ਲਈ ਕੇਂਦਰ ਸਰਕਾਰ ਵੱਲੋਂ ਐੱਨਆਈਏ ਨੂੰ ਮੋਹਰਾ ਬਣਾਇਆ ਗਿਆ ਹੈ । ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਲਈ ਜੇਕਰ ਵਿਦੇਸ਼ਾਂ ਤੋਂ ਸਹਾਇਤਾ ਭੇਜੀ ਜਾ ਰਹੀ ਹੈ ਤਾਂ ਇਹ ਕੋਈ ਮਾੜੀ ਗੱਲ ਨਹੀਂ ,ਕਿਉਂਕਿ ਭਾਰਤ ਦੇ ਸੰਵਿਧਾਨ ਮੁਤਾਬਕ ਆਪਣੇ ਹੱਕਾਂ ਦੀ ਮੰਗ ਧਰਨੇ ਮੁਜ਼ਾਹਰੇ ਰਾਹੀਂ ਸਰਕਾਰਾਂ ਅੱਗੇ ਰੱਖਣਾ ਹਰ ਇੱਕ ਭਾਰਤੀ ਨਾਗਰਿਕ ਦਾ ਡੈਮੋਕ੍ਰੇਟਿਕ ਰਾਈਟ ਹੈ । ਉਨ੍ਹਾਂ ਦੱਸਿਆ ਕਿ ਖ਼ਾਲਸਾ ਏਡ ਵਰਗੀ ਸੰਸਥਾ ਜਿਹੜੀ "ਮਾਨਸ ਕੀ ਜਾਤ ,ਸਭੈ ਏਕੇ ਪਹਿਚਾਨਬੋ।। ਦੀਆਂ ਪੰਕਤੀਆਂ ਅਨੁਸਾਰ ਦੇਸ਼ਾਂ, ਵਿਦੇਸ਼ਾਂ ਚ ਕੁਦਰਤੀ ਆਫ਼ਤਾਂ ਸਮੇਂ ਮਦਦ ਲਈ ਪੁੱਜਦੀ ਹੈ । ਜੇਕਰ ਉਸ ਨੂੰ ਵੀ ਅਜਿਹੇ ਨੋਟਿਸਾਂ ਦਾ ਸਾਹਮਣਾ ਕਰਨਾ ਪਵੇਗਾ ਤਾ ਕਦੇ ਵੀ ਬਰਦਾਸ਼ਤ ਨਹੀਂ ਹੋਵੇਗਾ । ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਨਾਕਿ ਖ਼ਾਲਿਸਤਾਨੀ । ਢੀਂਡਸਾ ਨੇ ਦੱਸਿਆ ਕਿ ਕਿਸਾਨ ਆਗੂ ਗੁਰਨਾਮ ਸਿੰਘ ਚੰਡੂਨੀ ,ਸੰਤ ਗੋਪਾਲ ਦਾਸ ਅਤੇ ਹੋਰ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ ਚ ਉਹ ਸ਼ਾਮਲ ਹੋਏ ਸਨ ,ਜਿਸ ਵਿੱਚ 22 ਤੇ 23 ਜਨਵਰੀ ਨੂੰ ਦਿੱਲੀ ਵਿਖੇ "ਜਨ ਸੰਸਦ" ਸੱਦਿਆ ਗਿਆ ਹੈ ਜਿਸ ਵਿੱਚ ਸਾਰੀਆਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੱਦਾ ਭੇਜਿਆ ਜਾ ਰਿਹਾ ਹੈ । ਮਿਡਲ ਚ ਹੋਰਨਾਂ ਤੋਂ ਇਲਾਵਾ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਜਸਬੀਰ ਸਿੰਘ ਡਿੰਪਾ ,ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ , ਅਕਾਲੀ ਦਲ ਡੈਮੋਕਰੇਟਿਕ ਦੇ ਆਗੂ ਸੇਵਾ ਸਿੰਘ ਸੇਖਵਾਂ ਵੀ ਸ਼ਾਮਲ ਹੋਏ ।