2021-01-22 12:53:01 ( ਖ਼ਬਰ ਵਾਲੇ ਬਿਊਰੋ )
ਦਿੱਲੀ,22 ਜਨਵਰੀ
ਦਿੱਲੀ ਦੇ ਵਿਗਿਆਨ ਭਵਨ ‘ਚ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ 11ਵੇਂ ਦੌਰ ਦੀ ਮੀਟਿੰਗ ਸ਼ੁਰੂ ਹੋ ਗਈ ਹੈ,ਅੱਜ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ,ਪਿਯੂਸ਼ ਗੋਇਲ ਅਤੇ ਪੰਜਾਬ ਤੋਂ ਸੋਮ ਪ੍ਰਕਾਸ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਸਮੇ ਸਿਰ ਵਿਗਿਆਨ ਭਵਨ ਪਹੁੰਚੇ ਚੁੱਕੇ ਹਨ,ਜਿੰਨਾ ਵੱਲੋਂ ਹਰ ਵਾਰ ਦੀ ਤਰਾਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਪਹਿਲਾ ਆਪਣੀ ਬੰਦ ਕਮਰਾ ਮੀਟਿੰਗ ਕੀਤੀ ਗਈ ,ਉਧਰ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਵਿਗਿਆਨ ਭਵਨ ਮੌਜੂਦ ਹਨ,ਮੀਟਿੰਗ ਤੋਂ ਪਹਿਲਾ ਕਿਸਾਨ ਆਗੂ ਦਾ ਬਿਆਨ ਕਿ 10ਵੇਂ ਦੌਰ ਦੀ ਮੀਟਿੰਗ ‘ਚ ਸਰਕਾਰ ਵੱਲੋਂ ਦਿੱਤੇ 2 ਸਾਲ ਦੇ ਪ੍ਰਪੋਜ਼ਲ ਨੂੰ ਸਾਡੇ ਵੱਲੋਂ ਠੁਕਰਾ ਦਿੱਤਾ ਗਿਆ ਹੈ,ਮੀਟਿੰਗ ‘ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਮੁੱਦਾ ਚੁੱਕਿਆ ਜਾਵੇਗਾ,ਇਸ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਾਹਮਣੇ ਕੀ ਨਵਾਂ ਪ੍ਰਸਤਾਵ ਪੇਸ਼ ਕੀਤਾ ਜਾਵੇਗੀ ਤਾਂ ਜੋ 26 ਜਨਵਰੀ ਤੋਂ ਪਹਿਲਾ ਇਸ਼ ਮੁੱਦੇ ਦਾ ਹੱਲ ਹੋ ਸਕੇ,ਕਿਉਂਕਿ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਲਈ ਆਉਟਰ ਰਿੰਗ ਰੋਡ ਸਬੰਧੀ ਮੈਪ ਵੀ ਜਾਰੀ ਕੀਤਾ ਹੋਇਆ ਜੋ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ