2022-08-04 12:30:11 ( ਖ਼ਬਰ ਵਾਲੇ ਬਿਊਰੋ )
ਅਦਾਕਾਰ ਮਿਥਿਲੇਸ਼ ਚਤੁਰਵੇਦੀ ਦਾ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਨੇ 3 ਅਗਸਤ ਦੀ ਸ਼ਾਮ ਨੂੰ ਆਖਰੀ ਸਾਹ ਲਏ।ਅਦਾਕਾਰ ਦਿਲ ਦੀ ਬਿਮਾਰੀ ਨਾਲ ਜੂਝ ਰਹੇ ਸਨ। ਮੀਡੀਆ ਰਿਪੋਰਟਾਂ ਮੁਤਾਬਕ ਖ਼ਰਾਬ ਸਿਹਤ ਕਾਰਨ ਉਨ੍ਹਾਂ ਦਾ ਲਖਨਊ ਵਿੱਚ ਇਲਾਜ ਚੱਲ ਰਿਹਾ ਸੀ। ਦਰਅਸਲ, ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਮਿਥਿਲੇਸ਼ ਚਤੁਰਵੇਦੀ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਜਵਾਈ ਆਸ਼ੀਸ਼ ਚਤੁਰਵੇਦੀ ਨੇ ਸੋਸ਼ਲ ਮੀਡੀਆ ‘ਤੇ ਕੀਤੀ ਹੈ।