2022-11-17 12:51:31 ( ਖ਼ਬਰ ਵਾਲੇ ਬਿਊਰੋ )
ਅੰਮ੍ਰਿਤਸਰ: ਬਾਲੀਵੁੱਡ ਅਦਾਕਾਰ ਅਨੁਪਮ ਖੇਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅਨੁਪਮ ਖੇਰ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਅਨੁਪਮ ਨੇ ਚਿੱਟਾ ਕੁੜਤਾ ਅਤੇ ਸਿਰ 'ਤੇ ਕੇਸਰੀ ਰੁਮਾਲ ਬੰਨ੍ਹਿਆ ਹੋਇਆ ਸੀ।