2022-11-25 11:25:56 ( ਖ਼ਬਰ ਵਾਲੇ ਬਿਊਰੋ )
ਚੀਨ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਗੁਆਂਢੀ ਦੇਸ਼ ਦੇ ਕਈ ਸ਼ਹਿਰਾਂ 'ਚ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਚੀਨ ਦੇ ਨੈਸ਼ਨਲ ਹੈਲਥ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਮਾਮਲਿਆਂ ਵਿੱਚ ਅਚਾਨਕ ਵਾਧਾ ਹੋਇਆ ਹੈ ਅਤੇ ਇਸ ਕਾਰਨ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 32,943 ਨਵੇਂ ਮਾਮਲੇ ਦਰਜ ਕੀਤੇ ਗਏ ਹਨ।ਚੀਨ 'ਚ ਕੋਰੋਨਾ ਦੇ ਵਧਦੇ ਪ੍ਰਕੋਪ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦੇਸ਼ 'ਚ ਕੱਲ੍ਹ ਦੇ ਮੁਕਾਬਲੇ ਕੋਰੋਨਾ ਦੇ 1200 ਤੋਂ ਵੱਧ ਨਵੇਂ ਮਾਮਲਿਆਂ 'ਚ ਵਾਧਾ ਹੋਇਆ ਹੈ। ਵੀਰਵਾਰ ਨੂੰ ਚੀਨ 'ਚ ਕੋਰੋਨਾ ਦੇ 31,656 ਨਵੇਂ ਮਾਮਲੇ ਸਾਹਮਣੇ ਆਏ ਜਦੋਂਕਿ ਅੱਜ 32943 ਮਾਮਲੇ ਸਾਹਮਣੇ ਆਏ ਹਨ।