2022-05-18 16:40:57 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ: ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ 'ਚ ਆਏ ਸਨ ਪਰ ਹੁਣ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਸਮਾਂ ਆ ਗਿਆ ਹੈ ਤਾਂ ਕੇਂਦਰ ਤੋਂ ਉਨ੍ਹਾਂ ਨੂੰ ਰੋਕਣ ਲਈ ਪੁਲਸ ਫੋਰਸ ਮੰਗਵਾਈ ਜਾ ਰਹੀ ਹੈ। ਲੋਕਤੰਤਰ ਵਿੱਚ ਜ਼ਿੰਦਾਬਾਦ ਤੇ ਮੁਰਦਾਬਾਦ ਦੇ ਨਾਅਰੇ ਲਾਏ ਜਾਂਦੇ ਹਨ। ਜੇਕਰ ਜਨਤਾ ਦੇ ਹਿੱਤ 'ਚ ਕੰਮ ਨਾ ਕੀਤਾ ਤਾਂ ਸਿਰਫ ਮੁਰਦਾਬਾਦ ਦੇ ਨਾਅਰੇ ਹੀ ਲੱਗਣਗੇ। ਅਰਵਿੰਦ ਕੇਜਰੀਵਾਲ ਪੰਜਾਬ ਨੂੰ ਦਿੱਲੀ ਤੋਂ ਚਲਾਉਣਾ ਚਾਹੁੰਦੇ ਹਨ। ਪੰਜਾਬ ਦੇ ਲੋਕ ਭਾਵੁਕ ਹਨ। ਉਹ ਸਵੀਕਾਰ ਨਹੀਂ ਕਰਨਗੇ।
ਸੁਨੀਲ ਜਾਖੜ ਦੇ ਅਸਤੀਫੇ 'ਤੇ ਹਰੀਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਨੇ ਸੁਨੀਲ ਜਾਖੜ ਨੂੰ ਬਹੁਤ ਕੁਝ ਦਿੱਤਾ ਹੈ। ਉਸ ਨੇ ਨੋਟਿਸ ਦਾ ਜਵਾਬ ਵੀ ਨਹੀਂ ਦਿੱਤਾ। ਸਿੱਧੂ ਦਾ ਮਾਮਲਾ ਸਾਡਾ ਅੰਦਰੂਨੀ ਮਾਮਲਾ ਹੈ।