ਸੰਸਦ ਮੈਂਬਰ ਰਾਘਵ ਚੱਢਾ ਨੇ ਮਾਨਸੂਨ ਸੈਸ਼ਨ ਵਿੱਚ ਉਠਾਏ 42 ਸਵਾਲ, 2 ਬਿੱਲ ਵੀ ਪੇਸ਼ ਕੀਤੇ, ਰਿਪੋਰਟ ਕਾਰਡ ਸਾਂਝਾ ਕੀਤਾ
2022-08-12 11:09:19 ( ਖ਼ਬਰ ਵਾਲੇ ਬਿਊਰੋ
)
ਚੰਡੀਗੜ੍ਹ : ਸੰਸਦ ਦੇ ਮਾਨਸੂਨ ਸੈਸ਼ਨ 'ਚ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਨਾਲ ਜੁੜੇ ਮੁੱਦੇ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਠਾ ਰਹੇ ਹਨ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਆਵਾਜ਼ ਨੂੰ ਸੰਸਦ ਤੱਕ ਪਹੁੰਚਾਉਣ ਲਈ ਆਪਣਾ ਨੰਬਰ ਵੀ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਰਾਘਵ ਚੱਢਾ ਨੇ ਮਾਨਸੂਨ ਸੈਸ਼ਨ 'ਚ ਆਪਣਾ ਰਿਪੋਰਟ ਕਾਰਡ ਸਾਂਝਾ ਕੀਤਾ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਿੰਨੇ ਸਵਾਲ ਅਤੇ ਕਿੰਨੇ ਬਿੱਲ ਸੰਸਦ ਵਿੱਚ ਪੇਸ਼ ਕੀਤੇ ਹਨ।
ਰਿਪੋਰਟ ਕਾਰਡ ਨੂੰ ਸਾਂਝਾ ਕਰਦੇ ਹੋਏ ਰਾਘਵ ਚੱਢਾ ਨੇ ਲਿਖਿਆ, "ਸੰਸਦ ਦੇ ਮਾਨਸੂਨ ਸੈਸ਼ਨ 2022 ਲਈ ਮੇਰਾ ਰਿਪੋਰਟ ਕਾਰਡ। ਮੈਂ 42 ਸਵਾਲ ਉਠਾਏ, 2 ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤੇ ਅਤੇ 93% ਹਾਜ਼ਰੀ ਦੇ ਨਾਲ 8 ਬਹਿਸਾਂ ਵਿੱਚ ਹਿੱਸਾ ਲਿਆ। ਮੈਂ ਆਪਣੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਾਂਗਾ ਅਤੇ ਇਸ ਮੰਚ ਦੀ ਵਰਤੋਂ ਪੰਜਾਬ ਦੇ ਹੱਕਾਂ ਲਈ ਲੜਨ ਲਈ ਕਰਾਂਗਾ।