2022-05-18 17:20:44 ( ਖ਼ਬਰ ਵਾਲੇ ਬਿਊਰੋ )
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਕੁੰਵਰ ਵਿਜੇ ਪ੍ਰਤਾਪ ਨੂੰ ਪੰਜਾਬ ਦਾ ਗ੍ਰਹਿ ਮੰਤਰੀ ਬਣਾਉਣ ਦੀ ਮੰਗ ਕੀਤੀ ਹੈ। ਚੋਣਾਂ ਤੋਂ ਬਾਅਦ ਮੈਡਮ ਸਿੱਧੂ ਨੇ ਪਹਿਲਾ ਸਿਆਸੀ ਟਵੀਟ ਕੀਤਾ ਹੈ। ਨਵਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਵਿਚ ਅਪਰਾਧ ਹੱਦਾਂ ਪਾਰ ਕਰ ਗਿਆ ਹੈ। ਇਸ ਲਈ ਕੁੰਵਰ ਵਿਜੇ ਪ੍ਰਤਾਪ ਨੂੰ ਗ੍ਰਹਿ ਮੰਤਰੀ ਬਣਾਇਆ ਜਾਵੇ। ਨਵਜੋਤ ਕੌਰ ਸਿੱਧੂ ਨੇ ਟਵੀਟ ਕਰ ਲਿਿਖਆ
, “ਇਹ ਗੱਲ ਮੇਰੀ ਸਮਝ ਤੋਂ ਬਾਹਰ ਹੈ ਕਿ ਪੰਜਾਬ ਸਰਕਾਰ ਕੋਲ ਕਾਬਲ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਹਨ ਅਤੇ ਉਹਨਾਂ ਨੂੰ ਗ੍ਰਹਿ ਮੰਤਰੀ ਪੰਜਾਬ ਦਾ ਅਹੁਦਾ ਕਿਉਂ ਨਹੀਂ ਦਿੱਤਾ ਗਿਆ?” ਉਹਨਾਂ ਲਿਿਖਆ ਕਿ ਯਾਦ ਹੈ ਜਦੋਂ ਉਹ ਅੰਮ੍ਰਿਤਸਰ ਵਿਚ ਤਾਇਨਾਤ ਸਨ, ਉਦੋਂ ਕਿਸੇ ਨੇ ਜੁਰਮ ਕਰਨ ਦੀ ਹਿੰਮਤ ਨਹੀਂ ਕੀਤੀ, ਕਿਉਂਕਿ ਦੋਸ਼ੀ ਨੂੰ ਘੰਟਿਆਂ ਵਿਚ ਹੀ ਫੜ ਕੇ ਸਜ਼ਾ ਮਿਲ ਜਾਂਦੀ ਸੀ। ਇਸ ਦੇ ਨਾਲ ਹੀ ਵੀ.ਆਈ.ਪੀਜ਼ ਵੀ ਉਸ ਨੂੰ ਗਲਤ ਕਹਿਣ ਤੋਂ ਕੰਨੀ ਕਤਰਾਉਂਦੇ ਸਨ। ਉਦੋਂ ਗੈਂਗਸਟਰ, ਸਨੈਚਰ ਅਤੇ ਚੋਰ ਗਾਇਬ ਹੋ ਗਏ ਸਨ। ਦੱਸ ਦੇਈਏ ਕਿ ਸਿੱਧੂ ਪਰਿਵਾਰ ਸ਼ੁਰੂ ਤੋਂ ਹੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਹਮਾਇਤੀ ਰਿਹਾ ਹੈ। ਜਦੋਂ ਨਵਜੋਤ ਸਿੰਘ ਸਿੱਧੂ ਭਾਜਪਾ ਦੇ ਸੰਸਦ ਮੈਂਬਰ ਸਨ ਉਦੋਂ ਕੁੰਵਰ ਵਿਜੇ ਪ੍ਰਤਾਪ ਸਿੰਘ 2007 ਵਿਚ ਅੰਮ੍ਰਿਤਸਰ ਦੇ ਐਸਐਸਪੀ ਬਣੇ ਸਨ।