2022-10-03 13:35:45 ( ਖ਼ਬਰ ਵਾਲੇ ਬਿਊਰੋ )
ਪੰਜਾਬ ਦੇ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨਾਂ ਨੇ ਝੋਨੇ ਦੀ ਫਸਲ ਵੱਢਣ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣੀ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਦੌਰ ਵਿੱਚ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਪਹਿਲੇ ਨੰਬਰ 'ਤੇ ਹੈ, ਜਦਕਿ ਉੱਤਰ ਪ੍ਰਦੇਸ਼ ਦੂਜੇ ਤੇ ਹਰਿਆਣਾ ਤੀਜੇ ਸਥਾਨ 'ਤੇ ਹੈ। ਐਤਵਾਰ ਤੱਕ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੇ 193 ਮਾਮਲੇ ਸਾਹਮਣੇ ਆਏ। ਇਨ੍ਹਾਂ 'ਚੋਂ ਪੰਜਾਬ ਪਹਿਲੇ ਨੰਬਰ 'ਤੇ ਹੈ।