2022-12-03 15:33:16 ( ਖ਼ਬਰ ਵਾਲੇ ਬਿਊਰੋ )
ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਦੀ ਆਉਣ ਵਾਲੀ ਫਿਲਮ 'ਸਰਕਸ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਦੀ ਫਿਲਮ ਸਰਕਸ ਵਿੱਚ ਰਣਵੀਰ ਸਿੰਘ ਮੁੱਖ ਭੂਮਿਕਾ ਵਿੱਚ ਹਨ। ਫਿਲਮ ਸਰਕਸ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ।ਸਰਕਸ ਵਿੱਚ ਰਣਵੀਰ ਦੇ ਨਾਲ ਪੂਜਾ ਹੇਗੜੇ ਅਤੇ ਜੈਕਲੀਨ ਫਰਨਾਂਡੀਜ਼ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਸਰਕਸ ਵਿੱਚ ਰਣਵੀਰ ਡਬਲ ਰੋਲ ਵਿੱਚ ਹਨ। ਦੀਪਿਕਾ ਪਾਦੁਕੋਣ ਦੀ ਐਂਟਰੀ ਟ੍ਰੇਲਰ ਦੇ ਅੰਤ ਵਿੱਚ ਹੁੰਦੀ ਹੈ। ਰੋਹਿਤ ਸ਼ੈੱਟੀ ਦੁਆਰਾ ਨਿਰਦੇਸ਼ਿਤ ਸਰਕਸ ਵਿੱਚ ਰਣਵੀਰ ਸਿੰਘ ਦੇ ਨਾਲ ਵਰੁਣ ਸ਼ਰਮਾ ਵੀ ਡਬਲ ਰੋਲ ਵਿੱਚ ਨਜ਼ਰ ਆਉਣਗੇ। ਦੱਸਿਆ ਜਾ ਰਿਹਾ ਹੈ ਕਿ ਸਰਕਸ ਕਾਮੇਡੀ ਫਿਲਮ ਅੰਗੂਰ ਦਾ ਰੀਮੇਕ ਹੈ। ਇਹ ਫਿਲਮ 23 ਦਸੰਬਰ ਨੂੰ ਕ੍ਰਿਸਮਸ ਦੇ ਮੌਕੇ 'ਤੇ ਰਿਲੀਜ਼ ਹੋਵੇਗੀ। ਇਸ ਫਿਲਮ 'ਚ ਅਜੇ ਦੇਵਗਨ ਅਤੇ ਦੀਪਿਕਾ ਪਾਦੂਕੋਣ ਖਾਸ ਭੂਮਿਕਾ 'ਚ ਨਜ਼ਰ ਆਉਣਗੇ।